ਘਬਰਾਓ ਨਾ ! ਵਾਰੀ ਨਾਲ ਕਣਕ ਲੈ ਕੇ ਆਓ , ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਕਲ ਤੋਂ—ਡਿਪਟੀ ਕਮਿਸ਼ਨਰ
-ਖੰਨਾ, ਸਾਹਨੇਵਾਲ ਅਤੇ ਪਾਇਲ ਦਾਣਾ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ-ਆੜਤੀਆਂ ਅਤੇ ਲੇਬਰ ਨੂੰ ਦਿੱਤੀ ਲੋੜੀਂਦੀ ਸਿਖ਼ਲਾਈ—
— ਹਰਜੀਤ ਸਿੰਘ ਖਾਲਸਾ , ਰਾਜਿੰਦਰ ਸਿੰਘ – ਨਿਊਜ਼ ਪੰਜਾਬ
ਖੰਨਾ/ਪਾਇਲ/ਸਾਹਨੇਵਾਲ, 14 ਅਪ੍ਰੈਲ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਆਗਾਮੀ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੰਨਾ, ਸਾਹਨੇਵਾਲ ਅਤੇ ਪਾਇਲ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਕਣਕ ਦੀ ਸਰਕਾਰੀ ਖਰੀਦ ਮਿਤੀ 15 ਅਪ੍ਰੈੱਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਵੱਖ-ਵੱਖ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਵਾਰ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਤੋਂ ਬਚਾਅ ਕਾਰਜਾਂ ਦੇ ਚੱਲਦਿਆਂ ਕਿਸਾਨ ਮੰਡੀਆਂ ਵਿੱਚ ਆਪਣੀ ਵਾਰੀ ਮੁਤਾਬਿਕ ਹੀ ਆ ਸਕਣਗੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ ‘ਤੇ ਜ਼ਿਲ•ਾ ਲੁਧਿਆਣਾ ਵਿੱਚ ਕਰਫਿਊ/ਲੌਕਡਾਊਨ ਜਾਰੀ ਹੈ। ਹਦਾਇਤਾਂ ਦੀ ਪਾਲਣਾ ਹਿੱਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ਵਿੱਚ ਕਿਸਾਨਾਂ ਦਾ ਇਕੱਠ ਨਾ ਹੋ ਸਕੇ। ਇਸ ਲਈ ਕਿਸਾਨਾਂ ਨੂੰ ਇਸ ਵਾਰ ਟੋਕਨ ਪਾਸ ਜਾਰੀ ਕੀਤੇ ਜਾਣਗੇ। ਉਸ ਮੁਤਾਬਿਕ ਹੀ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਸਕਣਗੇ। ਕਿਸਾਨਾਂ ਦੀ ਸ਼ਡਿਊਲ ਮੁਤਾਬਿਕ ਆਮਦ ਸਬੰਧਤ ਆੜਤੀ ਯਕੀਨੀ ਬਣਾਉਣਗੇ।
ਸ੍ਰੀ ਅਗਰਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਕਾਰਜਾਂ ਦੇ ਚੱਲਦਿਆਂ ਜ਼ਿਲ•ਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਸਫਾਈ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵਿਸ਼ੇਸ਼ ਤੌਰ ‘ਤੇ ਕੀਤਾ ਜਾਵੇ। ਆੜਤੀਆਂ ਅਤੇ ਲੇਬਰ ਨੂੰ ਹੱਥ ਧੋਣ, ਮਾਸਕ ਲਗਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੈਨੀਟਾਈਜ਼ਰ ਦੀ ਉੱਚਿਤ ਵਰਤੋਂ ਆਦਿ ਬਾਰੇ ਮੰਡੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿਖ਼ਲਾਈ ਦਿੱਤੀ ਗਈ ਹੈ। ਲੇਬਰ ਨੂੰ ਉਕਤ ਸਾਰਾ ਸਮਾਨ ਸੰਬੰਧਤ ਆੜਤੀ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਆੜਤੀ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਤੇ ਲੇਬਰ ਦੇ ਹਰ ਅੱਧੇ ਘੰਟੇ ਬਾਅਦ ਸਾਬਣ ਨਾਲ ਹੱਥ ਜ਼ਰੂਰ ਧੁਵਾਏ ਜਾਣ।
ਸ਼੍ਰੀ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਆੜਤੀ ਅਤੇ ਲੇਬਰ ਦੀ ਆਮਦ ਸੰਬੰਧੀ ਉਨ•ਾਂ ਨੂੰ ਕਰਫਿਊ ਈ-ਪਾਸ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਇਨ•ਾਂ ਕਰਫਿਊ ਪਾਸਾਂ ਦੇ ਸਿਰ ‘ਤੇ ਕਿਤੇ ਹੋਰ (ਘਰ ਜਾਂ ਮੰਡੀ ਤੋਂ ਬਿਨ•ਾਂ) ਘੁੰਮਦਾ ਨਜ਼ਰ ਆਵੇਗਾ ਤਾਂ ਉਸ ਖ਼ਿਲਾਫ਼ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਵੀ ਨਾ ਘਬਰਾਉਣ, ਪੰਜਾਬ ਸਰਕਾਰ ਵੱਲੋਂ ਉਨ•ਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਵਿਭਾਗੀ ਅਧਿਕਾਰੀਆਂ ਵੱਲੋਂ ਮਿਲੇ ਅੰਕੜਿਅÎਾਂ ਦਾ ਹਵਾਲਾ ਦਿੰਦਿਆਂ ਉਨ•ਾਂ ਕਿਹਾ ਕਿ ਇਸ ਵਾਰ ਜ਼ਿਲ•ਾ ਲੁਧਿਆਣਾ ਦੀਆਂ ਮੰਡੀਆਂ ਵਿੱਚ 8.51 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਸ ਲਈ ਜ਼ਿਲ•ਾ ਲੁਧਿਆਣਾ ਵਿੱਚ 103 ਮੰਡੀਆਂ ਮੌਜੂਦ ਹਨ। ਇਸ ਤੋਂ ਇਲਾਵਾ 128 ਸ਼ੈਲਰਾਂ ਨੂੰ ਵੀ ਮੰਡੀ ਵਜੋਂ ਵਰਤਿਆ ਜਾ ਰਿਹਾ ਹੈ। ਇਸ ਮੌਕੇ ਉਨ•ਾਂ ਨਾਲ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਸ੍ਰੀ ਸਾਗਰ ਸੇਤੀਆ, ਸ੍ਰ. ਸੰਦੀਪ ਸਿੰਘ ਅਤੇ ਸ੍ਰ. ਅਮਰਜੀਤ ਸਿੰਘ ਬੈਂਸ (ਤਿੰਨੇ ਐੱਸ. ਡੀ. ਐੱਮ.) ਅਤੇ ਹੋਰ ਹਾਜ਼ਰ ਸਨ।