2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ -21 ਮਾਰਚ 2024

ਦਿੱਲੀ ਸਰਕਾਰ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ 2 ਘੰਟਿਆਂ ਦੀ ਪੁਛਗਿੱਛ ਤੋਂ ਬਾਅਦ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗਿ੍ਫਤਾਰ ਕਰ ਲਿਆ ਹੈ।ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਆਲੇ-ਦੁਆਲੇ ਧਾਰਾ 144 ਲਗਾਈ ਗਈ ਅਤੇ ਉਹਨਾਂ ਦਾ ਫੋਨ ਜ਼ਬਤ ਕਰਨ ਦੀ ਸੂਚਨਾ ਵੀ ਹੈ, ਮੁੱਖ ਮੰਤਰੀ ਕੇਜਰੀਵਾਲ ਨੂੰ ਮੈਡੀਕਲ ਕਰਵਾਉਣ ਲਈ ਲਿਜਾਇਆ ਜਾ ਰਿਹਾ ਹੈ l

ਈਡੀ ਦੀ ਜਾਂਚ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਨੇਤਾ, ਮੰਤਰੀ ਅਤੇ ਵਰਕਰ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਸੀਐਮ ਕੇਜਰੀਵਾਲ ਦੇ ਘਰ ਦੇ ਬਾਹਰ ਧਾਰਾ 144 ਲਗਾ ਦਿੱਤੀ ਹੈ। ਸੀਐਮ ਕੇਜਰੀਵਾਲ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ।

ਸੁਪਰੀਮ ਕੋਰਟ ਜਾਵਾਂਗੇ

ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਸਾਨੂੰ ਖਬਰ ਮਿਲੀ ਹੈ ਕਿ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਏਗਾ। ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਅਸੀਂ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ। ਸਾਡੇ ਵਕੀਲ ਸੁਪਰੀਮ ਕੋਰਟ ਪਹੁੰਚ ਰਹੇ ਹਨ। ਅਸੀਂ ਅੱਜ ਰਾਤ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕਰਾਂਗੇ।