ਦਿੱਲੀ ਪੁਲਿਸ ਵੱਲੋ ਆਮ ਆਦਮੀ ਪਾਰਟੀ ਪੰਜਾਬ ਦਾ 1 ਅਤੇ ਦਿੱਲੀ ਦੇ 2 ਮੰਤਰੀ ਗ੍ਰਿਫ਼ਤਾਰ।
ਦਿੱਲੀ ,22 ਮਾਰਚ 2024
ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੂੰ ਦਿੱਲੀ ਦੇ ਆਈਟੀਓ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਿਰਾਸਤ ਵਿੱਚ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ, ‘ਅਸੀਂ ਸੁਪਰੀਮ ਕੋਰਟ ਦੇ ਸਾਹਮਣੇ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨੂੰ ਮਿਲਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਦਫਤਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ, ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਓਥੇ ਹੀ, ਪੁਲਿਸ ਨੇ ‘ਆਪ’ ਦੇ ਦਿੱਲੀ ਮੰਤਰੀ ਆਤਿਸ਼ੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਦਿੱਲੀ ਪੁਲਿਸ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।