8 ਨਵੇਂ ਮਰੀਜ਼ਾਂ ਨਾਲ ਪੰਜਾਬ ਚ ਕੋਰੋਨਾ ਪੀੜਤਾਂ ਦੀ ਗਿਣਤੀ 184 ਹੋਈ
ਚੰਡੀਗੜ੍ਹ, 14 ਅਪ੍ਰੈਲ (ਨਿਊਜ਼ਪੰਜਾਬ )- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੱਜ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 4844 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 184 ਦੀ ਰਿਪੋਰਟ ਪਾਜ਼ੀਟਿਵ, 4047 ਦੀ ਨੈਗੇਟਿਵ ਅਤੇ 613 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋਈ ਹੈ। 27 ਮਰੀਜ਼ ਬਿਲਕੁਲ ਠੀਕ ਹੋ ਚੁੱਕੇ ਹਨ |