ਕੇਜਰੀਵਾਲ ਨੂੰ PMLA ਕੋਰਟ ਨੇ 6 ਦਿਨ ਦੇ ਰਿਮਾਂਡ ਤੇ ਭੇਜਿਆ – ਜਾਣੋ ਈ ਡੀ ਨੇ ਕੀ ਕੀਤੀ ਕਾਰਵਾਈ 

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਾ PMLA ਕੋਰਟ ਦੇ ਜੱਜ ਨੇ ਸਾਰੇ ਪਹਿਲੂਆਂ ਨੂੰ ਦੇਖਦੇ ਹੋਏ ਛੇ ਦਿਨ ਦਾ ਰਿਮਾਂਡ ਦੇ ਦਿੱਤਾ, ਜਦੋਂ ਕਿ ਈ ਡੀ ਵੱਲੋਂ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ l

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ । ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ‘ਆਪ’ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਈਡੀ ਨੇ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਮੀਡੀਆ ਨੂੰ ਦੱਸਿਆ ਕਿ ਈਡੀ 10 ਦਿਨਾਂ ਦੇ ਰਿਮਾਂਡ ਦੀ ਮੰਗ ਕਰ ਰਹੀ ਸੀ । ਉਨ੍ਹਾਂ ਦਾ ਤਰਕ ਸੀ ਕਿ ਮਨੀ ਟਰੇਲ ਨੂੰ ਟਰੇਸ ਕਰਨ ਲਈ ਹਿਰਾਸਤੀ ਜਾਂਚ ਜ਼ਰੂਰੀ ਹੈ। ਜੱਜ ਨੇ ਸਾਰੇ ਪਹਿਲੂਆਂ ਨੂੰ ਦੇਖਦੇ ਹੋਏ ਛੇ ਦਿਨ ਦਾ ਰਿਮਾਂਡ ਦੇ ਦਿੱਤਾ। ਉਹਨਾਂ ਨੂੰ 28 ਮਾਰਚ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ।