ਦਿੱਲੀ ਦੇ ਵਿਧਾਇਕ ਗੁਲਾਬ ਸਿੰਘ ਦੇ ਘਰ E.D ਦੀ ਛਾਪੇਮਾਰੀ
ਦਿੱਲੀ ,23 ਮਾਰਚ 2024
ਦਿੱਲੀ ‘ਚ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਟਿਕਾਣਿਆਂ ‘ਤੇ ਈਡੀ ਨੇ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸਵੇਰੇ ਈਡੀ ਦੀ ਟੀਮ ਪਟਿਆਲਾ ਤੋਂ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਛਾਪੇਮਾਰੀ ਲਈ ਪਹੁੰਚੀ।
ਇਸ ਸਬੰਧੀ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਸਰਕਾਰ ਪੂਰੀ ਵਿਰੋਧੀ ਧਿਰ ਨੂੰ ਜੇਲ ਵਿਚ ਡੱਕਣ ਵਿਚ ਲੱਗੀ ਹੋਈ ਹੈ।
ਗੁਲਾਬ ਸਿੰਘ ਯਾਦਵ ‘ਤੇ ਨਗਰ ਨਿਗਮ ਚੋਣਾਂ ‘ਚ ਟਿਕਟਾਂ ਵੇਚਣ ਦੇ ਇਲਜ਼ਾਮ ਵੀ ਲੱਗੇ ਸਨ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਵਰਕਰਾਂ ਦੇ ਗੁੱਸੇ ਦਾ ਸਾਹਮਣਾ ਵੀ ਕਰਨਾ ਪਿਆ। ਵਰਕਰਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਉ ਵੀ ਸਾਹਮਣੇ ਆਈ ਸੀ।