ਸੁਨਾਮ ਵਿਚ ਜ਼ਹਿਰੀਲੀ ਸ਼ਰਾਬ ਨਾਲ ਚਾਰ ਹੋਰ ਵਿਅਕਤੀਆਂ ਦੀ ਮੌਤ,ਹੁਣ ਤੱਕ ਬਾਰਾ ਦੀਆ ਮੌਤਾਂ ਹੋਈਆਂ
23 ਮਾਰਚ 2024
ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ। ਲੰਘੀ ਰਾਤ ਗੰਭੀਰ ਹਾਲਤ ਵਿੱਚ ਹਸਪਤਾਲਾਂ ਵਿੱਚ ਇਲਾਜ਼ ਦੌਰਾਨ ਚਾਰ ਹੋਰ ਜਣਿਆਂ ਨੇ ਦਮ ਤੋੜ ਦਿੱਤਾ ਹੈ। ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਸ਼ਰਾਬ ਪੀਣ ਨਾਲ ਗੰਭੀਰ ਹਾਲਤ ਵਿੱਚ ਹਸਪਤਾਲਾਂ ਵਿੱਚ ਇਲਾਜ਼ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਵਧਕੇ ਬਾਰਾਂ ਹੋ ਗਈ ਹੈ।