*10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ – ਗਰੇਵਾਲ*


ਚੰਡੀਗੜ੍ਹ; 23 ਮਾਰਚ 2024

ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।

ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ, ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਇਸ ਮੌਕੇ ਜੰਗਜੂ ਸ਼ਸਤਰ ਕਲਾ ਦੇ ਪ੍ਰਦਰਸ਼ਨ ਅਤੇ ਗੱਤਕਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਵੀ ਭਾਗ ਲੈਣਗੀਆਂ। ਇਹਨਾਂ ਵਿਰਾਸਤੀ ਖੇਡਾਂ ਮੌਕੇ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।

ਰਾਜ ਪੁਰਸਕਾਰ ਜੇਤੂ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜੇਤੂ ਖਿਡਾਰੀਆਂ ਦਾ ਵਿਸੇਸ਼ ਤੌਰ ਉਤੇ ਸਨਮਾਨ ਕੀਤਾ ਜਾਵੇਗਾ ਅਤੇ ਕੌਂਸਲ ਵੱਲੋਂ ਸਮੂਹ ਗੱਤਕੇਬਾਜਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।