ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਕਾਂਡ ਦੇ ਪੀੜਤਾ ਨੂੰ ਮਿਲ਼ੇ।
ਪੰਜਾਬ ਨਿਊਜ਼:24 ਮਾਰਚ 2024
ਪੰਜਾਬ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ’ਚ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ’ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਦੋਸ਼ੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ ’ਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ ’ਤੇ ਭਗਵੰਤ ਮਾਨ ਨੇ ਕਿਹਾ ਕਿ ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ, ਤਾਂ ਜੋ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾ ਸਕੇ।