ਊਜੈਨ ਦੇ ਮਹਾਕਾਲੇਸ਼ਵਰ ਮੰਦਰ ਵਿੱਚ ਭਿਆਨਕ ਅੱਗ ,13 ਲੋਕ ਝੁਲਸੇ

ਉਜੈਨ ; 25 ਮਾਰਚ 2024

ਉਜੈਨ ਦੇ ਮਹਾਕਾਲੇਸ਼ਵਰ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਅੱਗ ਲੱਗ ਗਈ। ਇਸ ਵਿਚ ਪੁਜਾਰੀ ਸਮੇਤ 13 ਲੋਕ ਝੁਲਸ ਗਏ। ਦਸਿਆ ਜਾ ਰਿਹਾ ਹੈ ਕਿ ਇਹ ਅੱਗ ਆਰਤੀ ਦੌਰਾਨ ਗੁਲਾਲ ਉਡਾਉਣ ਕਾਰਨ ਲੱਗੀ।

ਜ਼ਖਮੀ ਸੇਵਕ ਨੇ ਦਸਿਆ ਕਿ ਕਿਸੇ ਨੇ ਪਿੱਛੇ ਤੋਂ ਆਰਤੀ ਕਰ ਰਹੇ ਪੁਜਾਰੀ ਸੰਜੀਵ ‘ਤੇ ਗੁਲਾਲ ਪਾ ਦਿਤਾ। ਗੁਲਾਲ ਦੀਵੇ ‘ਤੇ ਡਿੱਗ ਪਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗੁਲਾਲ ਵਿਚ ਕੋਈ ਕੈਮੀਕਲ ਸੀ, ਜਿਸ ਕਾਰਨ ਅੱਗ ਲੱਗੀ।

ਲੋਕਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ ‘ਤੇ ਕਾਬੂ ਪਾਇਆ। ਪਰ ਉਦੋਂ ਤਕ ਆਰਤੀ ਕਰ ਰਹੇ 13 ਲੋਕ ਸੜ ਗਏ।

ਉਜੈਨ ਦੇ ਕਲੈਕਟਰ ਨੀਰਜ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਂਚ ਦੇ ਆਦੇਸ਼ ਦਿਤੇ ਗਏ ਹਨ। ਜ਼ਖਮੀਆਂ ਨੂੰ ਉਜੈਨ ਦੇ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।