ਭਾਜਪਾ ਦੇ ਹੋਏ ਰਵਨੀਤ ਸਿੰਘ ਬਿੱਟੂ, ਕਾਂਗਰਸ ਨੂੰ ਵੱਡਾ ਝਟਕਾ।

ਪੰਜਾਬ ਨਿਊਜ਼,26 ਮਾਰਚ 2024

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।

ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਸ਼ਾਮ ਨੂੰ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਭਾਜਪਾ ਆਗੂ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਸਲਿੱਪ ਸੌਂਪ ਕੇ ਅਤੇ ਤਖ਼ਤੀ ਪਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਪੰਜਾਬ ਭਾਜਪਾ ਦੇ ਕਈ ਆਗੂ ਹਾਜ਼ਰ ਸਨ।ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।