ਪੰਜਾਬ ‘ ਚ ਤੇਜ਼ ਹਵਾਵਾਂ ਨਾਲ ਅਗਲੇ ਤਿੰਨ ਦਿਨ ਮੀਂਹ, ਕਿਸਾਨਾਂ ਦੀ ਚਿੰਤਾ ਵਧੀ।

ਮੌਸਮ ਵਿਭਾਗ ,26 ਮਾਰਚ 2024

ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬ ਅਤੇ  ਚੰਡੀਗੜ੍ਹ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ  ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ।

ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਲਗਾਤਾਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਤਿੰਨ ਦਿਨ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।ਹਾੜ੍ਹੀ ਦੀ ਫਸਲ ਪੱਕਣ ਦੇ ਨੇੜੇ ਹੈ, ਇਸ ਲਈ ਮੀਂਹ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ, ਜਿਸ ਬਾਰੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।ਹਾਲਾਂਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹੇਗਾ ਅਤੇ ਗਰਮੀ ਵਧੇਗੀ।