ਵੱਡੀ ਖ਼ਬਰ -‘ ਆਪ ‘ ਸੰਸਦ ਸ਼ੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਪਹੁੰਚੇ ਹਨ। ਉਹ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ। ਸ਼ੀਤਲ ਪੰਜਾਬ ਵਿਧਾਨ ਸਭਾ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।ਲੋਕ ਸਭਾ ਚੋਣਾਂ ਦੌਰਾਨ ਇਹ ਆਮ ਆਦਮੀ ਪਾਰਟੀ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।