ਕੇਜਰੀਵਾਲ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ, 3 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ।

27 ਮਾਰਚ 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਈਡੀ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਪਣਾ ਜਵਾਬ ਦਾਖ਼ਲ ਕਰਨ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ।

ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਦਿੱਲੀ ਸ਼ਰਾਬ ਘੁਟਾਲੇ ਵਿੱਚ ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਈਡੀ ਤੋਂ ਜਵਾਬ ਮੰਗਿਆ ਹੈ। ਏਜੰਸੀ ਨੂੰ 2 ਅਪ੍ਰੈਲ ਤੱਕ ਅੰਤਰਿਮ ਰਾਹਤ ਲਈ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 3 ਅਪ੍ਰੈਲ ਨੂੰ ਕਰੇਗੀ।