ਗੁਰਦੁਆਰਾ ਨਾਨਕਮਤਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ।

ਉੱਤਰਾਖੰਡ : 28 ਮਾਰਚ 2024

ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਵੀਰਵਾਰ ਸਵੇਰੇ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਪੁਲਿਸ ਮੁਤਾਬਕ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਡੇਰੇ ਦੇ ਅੰਦਰ ਬਾਬਾ ਤਰਸੇਮ ਸਿੰਘ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਸਵੇਰੇ 6:30 ਵਜੇ ਨਿਤਨੇਮ ਤੋਂ ਬਾਅਦ ਬਾਬਾ ਤਰਸੇਮ ਸਿੰਘ ਆਪਣੇ ਸੇਵਕਾਂ ਨਾਲ ਗੁਰਦੁਆਰਾ ਕੰਪਲੈਕਸ ਦੇ ਨੇੜੇ ਸੈਰ ਕਰ ਰਹੇ ਸਨ ।

ਇਸ ਕਤਲ ਤੋਂ ਬਾਅਦ ਸਿੱਖ ਕੌਮ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ,ਡੀਜੀਪੀ ਉੱਤਰਾਖੰਡ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਬੰਧੀ ਨਾਕਾਬੰਦੀ ਕਰ ਦਿੱਤੀ ਤੇ ਪੁਲਿਸ ਹਰ ਇੱਕ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਉਹਨਾਂ ਇਹ ਵੀ ਦੱਸਿਆ ਕਿ ਜਾਂਚ ਲਈ ਐਸਆਈਟੀ ਦਾ ਗਠਨ ਵੀ ਕਰ ਦਿੱਤਾ ਗਿਆ।