‘ਕੇਜਰੀਵਾਲ ਨੂੰ ਆਸ਼ੀਰਵਾਦ’ਕੈਂਪ ਦੇ ਨਾਮ ਨਾਲ ਸੁਨੀਤਾ ਕੇਜਰੀਵਾਲ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।

ਦਿੱਲੀ, 29 ਮਾਰਚ 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ‘ਆਪ’ ਨੇ ਅੱਜ ਤੋਂ ਨਵੀਂ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੱਕ ਵਾਰ ਫਿਰ ਮੀਡੀਆ ਨੂੰ ਸੰਬੋਧਨ ਕੀਤਾ। ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਨਵੀਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦਾ ਨਾਂ ਕੇਜਰੀਵਾਲ ਆਸ਼ੀਰਵਾਦ ਕੈਂਪ ਹੈ। ਇਸਦੇ ਲਈ ਉਸਨੇ ਇੱਕ ਵਟਸਐਪ ਨੰਬਰ 8297324624 ਵੀ ਜਾਰੀ ਕੀਤਾ ਹੈ। ਕੇਜਰੀਵਾਲ ਜੀ ਨੂੰ ਅਸੀਸ ਦੇਣ ਲਈ ਇਸ ਨੰਬਰ ‘ਤੇ WhatsApp ਕਰ ਸਕਦੇ ਹੋ।