SGPC ਦਾ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪਾਸ

ਅੰਮ੍ਰਿਤਸਰ- 30 ਮਾਰਚ 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024- 25 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕੀ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਇਸ ਵਾਰ ਸ਼੍ਰੌਮਣੀ ਕਮੇਟੀ ਵਲੋ  12 ਅਰਬ 60 ਕਰੋੜ 97 ਲੱਖ 38 ਹਜਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਬਜਟ  ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ ਇਸ ਵਾਰ 300 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 11 ਅਰਬ 38 ਕਰੋੜ ਰੁਪਏ ਦਾ ਸੀ ਇਸ ਵਾਰ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ ਨੂੰ ਸਭ ਤੋਂ ਵੱਡੀ ਆਮਦਨੀ ਗੋਲਕਾਂ ਦੀ ਜਾਂ ਜਮੀਨਾਂ ਤੇ ਜਾਇਦਾਦਾਂ ਦੀ ਤੇ ਬੈਂਕਾਂ ਦੀਆਂ ਐਫਡੀਆਂ ਦੀ ਆਮਦਨ ਹੈ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਸੁਥਰੇ ਢੰਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੀ ਵੰਡ ਕੀਤੀ ਗਈ ਹੈ।ਧਾਮੀ ਨੇ ਕਿਹਾ ਕਿ ਸਭ ਤੋਂ ਵੱਡਾ ਖਰਚ ਤਨਖਾਵਾਂ ਦਾ ਹੈ। ਪੰਜ ਅਰਬ 33 ਕਰੋੜ 17 ਹਜਾਰ 227 ਰੁਪਏ ਰੱਖੇ ਗਏ ਹਨ।ਪੰਥਕ ਕਾਰਜਾਂ ਦੇ ਲਈ 7 ਕਰੋੜ 16 ਲੱਖ 73 ਹਜਾਰ ਰੁਪਏ ਰੱਖੇ ਗਏ ਹਨ। ਕਿਹੜੇ ਵੱਖ-ਵੱਖ ਕਾਰਜ ਹਨ ਲੋਕ ਭਲਾਈ ਦੇ ਕਾਰਜ ਗਰੀਬ ਪਰਿਵਾਰਾਂ ਦੇ ਲੋੜਵੰਦਾਂ ਦੀ ਸਹਾਇਤਾ ਦੇ ਲਈ 6 ਕਰੋੜ 88 ਲੱਖ ਰੁਪਏ ਰੱਖੇ ਗਏ ਹਨ। ਮੁਫਤ ਵਿਦਿਆ ਜਿਸ ਵਿੱਚ ਦੋ ਅਦਾਰੇ ਮਾਤਾ ਸਾਹਿਬ ਕੌਰ ਖਾਲਸਾ ਗਰਲ ਸਕੂਲ ਤੇ ਉਸਦੇ ਨਾਲ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਉਸ ਤੋਂ ਇਲਾਵਾ ਅੰਮ੍ਰਿਤਧਾਰੀ ਬੱਚਿਆਂ ਦਾ ਤੇ ਸਕੋਲਰਸ਼ਿਪ ਲਈ ਸੱਤ ਕਰੋੜ 20 ਲੱਖ ਰੁਪਏ ਰੱਖੇ ਗਏ ਹਨ। ਇਹ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ।ਧਾਮੀ ਨੇ ਕਿਹਾ ਕਿ 100 ਕਰੋੜ ਰੁਪਇਆ ਧਰਮ ਪ੍ਰਚਾਰ ਦੇ ਲਈ ਰੱਖਿਆ ਗਿਆ ਹੈ।