10 ਸਾਲ ਦੀ ਬੱਚੀ ਦੇ ਕੇਕ ਖਾਣ ਨਾਲ ਹੋਈ ਮੌਤ, ਖੁਸ਼ੀਆ ਬਦਲੀਆ ਮਾਤਮ ਵਿੱਚ..
ਪਟਿਆਲਾ ,30 ਮਾਰਚ 2024
ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਇਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ।
ਪਰਿਵਾਰ ਮੈਂਬਰਾਂ ਅਨੂਸਾਰ ਉਹਨਾਂ ਦੀ ਬੇਟੀ ਦੇ ਜਨਮ ਦਿਨ ‘ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ ।ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਢਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।