ਭਾਜਪਾ ਨੇ ਪੰਜਾਬ ਦੇ 6 ਉਮੀਦਵਾਰਾਂ ਦਾ ਕੀਤਾ ਐਲਾਨ – ਪੜ੍ਹੋ ਕਿਹੜਾ ਉਮੀਦਵਾਰ ਕਿਥੋਂ ਲੜ੍ਹੇਗਾ ਚੋਣ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 6  ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਭਾਜ਼ਪਾ ਨੇ ਉਮੀਦਵਾਰਾਂ ਦੀ ਇਹ ਅੱਠਵੀਂ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਉੜੀਸਾ ਦੀਆਂ ਤਿੰਨ, ਪੰਜਾਬ ਦੀਆਂ ਛੇ ਅਤੇ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਦਿਨੇਸ਼ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜਨਗੇ l

ਸ੍ਰ. ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਉਮੀਦਵਾਰ ਹੋਣਗੇ l

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਸ੍ਰ. ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ ਤੋਂ ਚੋਣ ਲੜਨਗੇ। 

 

ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ, ਹੰਸ ਰਾਜ ਹੰਸ ਨੂੰ ਇਸ ਵਾਰ ਫਰੀਦਕੋਟ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।