ਬੱਚਿਆ ਵਿੱਚ ਚੰਗੇ ਗੁਣ ਕਿਵੇਂ ਆਉਣਗੇ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 31 ਮਾਰਚ 2024

ਨਿਊਜ਼ ਪੰਜਾਬ

ਬੱਚਿਆ ਵਿੱਚ ਚੰਗੇ ਗੁਣ ਕਿਵੇਂ ਆਉਣਗੇ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

Amrit vele da Hukamnama,
Sri Darbar Sahib,Sri Amritsar,
Ang-691, 31-03-2024

_*ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥*_

धनासरी महला ५ छंत ੴ सतिगुर प्रसादि ॥ सतिगुर दीन दइआल जिसु संगि हरि गावीऐ जीउ ॥ अम्रितु हरि का नामु साधसंगि रावीऐ जीउ ॥ भजु संगि साधू इकु अराधू जनम मरन दुख नासए ॥ धुरि करमु लिखिआ साचु सिखिआ कटी जम की फासए ॥ भै भरम नाठे छुटी गाठे जम पंथि मूलि न आवीऐ ॥ बिनवंति नानक धारि किरपा सदा हरि गुण गावीऐ ॥१॥

Dhanaasaree, Fifth Mehl, Chhant: One Universal Creator God. By The Grace Of The True Guru: The True Guru is merciful to the meek; in His Presence, the Lord’s Praises are sung. The Ambrosial Name of the Lord is chanted in the Saadh Sangat, the Company of the Holy. Vibrating, and worshipping the One Lord in the Company of the Holy, the pains of birth and death are removed. Those who have such karma pre-ordained, study and learn the Truth; the noose of Death is removed from their necks. Their fears and doubts are dispelled, the knot of death is untied, and they never have to walk on Death’s path. Prays Nanak, shower me with Your Mercy, Lord; let me sing Your Glorious Praises forever. ||1||

ਪਦਅਰਥ: ਦੀਨ ਦਇਆਲ = ਦੀਨਾਂ ਉੱਤੇ ਦਇਆ ਕਰਨ ਵਾਲਾ। ਜਿਸੁ ਸੰਗਿ = ਜਿਸ (ਗੁਰੂ) ਦੀ ਸੰਗਤਿ ਵਿਚ। ਗਾਵੀਐ = ਗਾਇਆ ਜਾ ਸਕਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਜਲ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਰਾਵੀਐ = ਸਿਮਰਿਆ ਜਾ ਸਕਦਾ ਹੈ। ਭਜੁ = ਜਾਹ। ਅਰਾਧੂ = ਆਰਾਧ, ਸਿਮਰ। ਨਾਸਏ = ਨਾਸੈ, ਨਾਸ ਹੋ ਜਾਂਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਮੁ = ਬਖ਼ਸ਼ਸ਼। ਸਾਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) । ਸਿਖਿਆ = ਸਿੱਖ ਲਿਆ, ਸਿੱਖਿਆ ਲੈ ਲਈ। ਫਾਸਏ = ਫਾਸ, ਫਾਹੀ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਗਾਠੇ = ਗਾਠਿ, ਗੰਢ। ਪੰਥਿ = ਰਸਤੇ ਉਤੇ। ਮੂਲਿ = ਬਿਲਕੁਲ। ਬਿਨਵੰਤਿ = ਬੇਨਤੀ ਕਰਦਾ ਹੈ। ਧਾਰਿ = ਕਰ।੧।

ਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ!ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।

अर्थ: हे भाई! वह गुरू दीनों पर दया करने वाला है जिसकी संगति में (रह कर) परमात्मा की सिफत सालाह की जा सकती है। गुरू की संगति में आत्मिक जीवन देने वाला हरी-नाम सिमरा जा सकता है। हे भाई! गुरू की संगति में जा, (वहाँ) एक प्रभू का सिमरन कर, (सिमरन की बरकति से) जनम-मरण के दुख दूर हो जाते हैं। (जिस मनुष्य के माथे पर) धुर-दरगाह से (सिमरन करने के लिए) बख्शिश (का लेख) लिखा होता है, वही सदा-स्थिर हरी-नाम सिमरन की शिक्षा ग्रहण करता है, उसका आत्मिक मौत का फंदा काटा जाता है। हे भाई! सिमरन की बरकति से सारे डर सारे भरम नाश हो जाते, (मन मे बँधी हुई) गाँठ खुल जाती है, (फिर वह) आत्मिक मौत सहेड़ने वाले रास्ते पर बिल्कुल नहीं चलता। नानक विनती करता है– हे प्रभू! मेहर कर कि हम जीव सदा तेरी सिफत सालाह करते रहें।1।

ਗੱਜ-ਵੱਜ ਕੇ ਫਤਹਿ ਬੁਲਾਓ ਜੀ ।।
ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਹਿ ।।