‘ਆਪ ‘ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ,2 ਅਪ੍ਰੈਲ 2024

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਘੁਟਾਲੇ ਦੇ ਮਾਮਲੇ ਵਿੱਚ 6 ਮਹੀਨੇ ਜੇਲ੍ਹ ਵਿੱਚ ਸਨ। ਈਡੀ ਨੇ ਉਸ ਨੂੰ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ‘ਆਪ’ ਸੰਸਦ ਮੈਂਬਰ ਦੀ ਦਲੀਲ ‘ਤੇ ਸੁਪਰੀਮ ਕੋਰਟ ਦੀ ਬੈਂਚ ਨੇ ਮੰਨਿਆ, ‘ਸੰਜੇ ਸਿੰਘ ਦੇ ਕਬਜ਼ੇ ‘ਚੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ।’

ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਸੰਜੇ ਸਿੰਘ ਸਿਆਸੀ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ।

ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀ ਬੀ ਵਰਲੇ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਅਜੇ ਵੀ ਸੰਜੇ ਸਿੰਘ ਨੂੰ ਜੇਲ੍ਹ ਵਿੱਚ ਰੱਖਣ ਦੀ ਕੀ ਲੋੜ ਹੈ? ਸੰਜੇ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਾ ਹੈ। ਇਸ ਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ।