ਘਰ ਵਿਚ ਅੱਗ ਲਗਣ ਕਾਰਨ 7 ਜੀਆਂ ਦੀ ਮੌਤ

ਮਹਾਰਾਸ਼ਟਰ,3 ਅਪ੍ਰੈਲ 2024

ਮਹਾਰਾਸ਼ਟਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ ‘ਚ ਅੱਗ ਲੱਗਣ ਕਾਰਨ 7 ਲੋਕ ਜ਼ਿੰਦਾ ਸੜ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਬੱਚੇ ਸ਼ਾਮਲ ਹਨ। ਅੱਗ ਦੀ ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਹਫੜਾ-ਦਫੜੀ ਮਚਾ ਦਿੱਤੀ।

ਹਾਦਸਾ ਸਵੇਰੇ ਚਾਰ ਵਜੇ ਵਾਪਰਿਆ, ਉਸ ਸਮੇਂ ਸਾਰੇ ਗੂੜ੍ਹੀ ਨੀਂਦ ਸੁੱਤੇ ਪਏ ਸਨ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਅੱਗ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬਚਣ ਦਾ ਕੋਈ ਰਸਤਾ ਨਹੀਂ ਸੀ।

ਜਾਣਕਾਰੀ ਮੁਤਾਬਕ ਕਿ ਸੰਭਾਜੀਨਗਰ ਦੇ ਕੰਟੋਨਮੈਂਟ ਕੰਪਲੈਕਸ ਇਲਾਕੇ ‘ਚ ਇਕ ਦੁਕਾਨ ‘ਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਨੇ ਉਪਰਲੀ ਮੰਜ਼ਿਲ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਪੂਰੇ ਘਰ ਵਿਚ ਫੈਲ ਗਈ। ਇਮਾਰਤ ਦੇ ਉਪਰਲੇ ਕਮਰਿਆਂ ਵਿੱਚ ਇੱਕ ਪਰਿਵਾਰ ਰਹਿੰਦਾ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰਕ ਮੈਂਬਰ ਕੁਝ ਸਮਝ ਪਾਉਂਦੇ, ਉਹ ਅੱਗ ਦੀ ਲਪੇਟ ਵਿਚ ਆ ਗਏ। ਕੁਝ ਹੀ ਸਮੇਂ ਵਿਚ ਸਭ ਕੁਝ ਤਬਾਹ ਹੋ ਗਿਆ।