ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਅਫਸਰ ਨੇ ਦਿੱਤਾ ਅਸਤੀਫਾ, ਰਾਜਨੀਤੀ ਵਿੱਚ ਆਉਣ ਦੀ ਚਰਚਾ।

ਪੰਜਾਬ ਨਿਊਜ਼,4 ਅਪ੍ਰੈਲ 2024

ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਉਸ ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ।ਉਨ੍ਹਾਂ ਦੇ ਸਹੁਰਾ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਲੋਕ ਸਭਾ ਚੋਣ ਟਿਕਟ ਹਾਸਲ ਕਰਨ ਲਈ ਯਤਨਸ਼ੀਲ ਹਨ

ਸਰਕਾਰ ਦੇ ਸੂਤਰਾਂ ਅਨੁਸਾਰ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ ।

ਸਿੱਖਿਆ ਮੰਤਰੀ ਰਹਿ ਚੁੱਕੇ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਹੋਣ ਕਾਰਨ ਮਲੂਕਾ ਭਾਜਪਾ ਦੀ ਟਿਕਟ ‘ਤੇ ਵੀ ਚੋਣ ਨਹੀਂ ਲੜ ਸਕਦੇ ਹਨ । ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ ਮਿਲ ਸਕਦੀ ਹੈ।