ਸਿੱਧੂ ਮੂਸੇਵਾਲਾ ਦੇ ਪਿਤਾ ਲੜਨਗੇ ਲੋਕ ਸਭਾ ਚੋਣ ?
ਪੰਜਾਬ ਨਿਊਜ਼,4 ਅਪ੍ਰੈਲ 2024
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਵੱਲੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਬਲਕੌਰ ਸਿੰਘ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।।
ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ।
ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਚੋਣ ਲੜੀ ਸੀ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ।ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਨੂੰ ਪੰਜਾਬ ਦੇ 2 ਅਤੇ ਹਰਿਆਣਾ ਦੇ 4 ਸ਼ਾਰਪ ਸੂਟਰਾਂ ਨੇ ਗੋਲੀ ਮਾਰੀ ਸੀ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। ਉਸ ਨੇ ਮੂਸੇਵਾਲਾ ‘ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।