ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ,2 ਔਰਤਾਂ ਸਮੇਤ 5 ਦੀ ਮੌਤ

ਪੰਜਾਬ ਨਿਊਜ਼,5 ਅਪ੍ਰੈਲ 2024

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ  ਹੋ ਗਈ।ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਜ਼ਖ਼ਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ। ਦੇਰ ਰਾਤ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।