ਮਲੋਟ -ਬਠਿੰਡਾ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸੇ ਵਿੱਚ, ਭੈਣ ਦੀ ਮੌਤ ਅਤੇ ਭਰਾ ਜ਼ਖ਼ਮੀ

ਪੰਜਾਬ ਨਿਊਜ਼,6 ਅਪ੍ਰੈਲ 2024

ਮਲੋਟ-ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਭਰਾ ਜ਼ਖਮੀ ਹੋ ਗਿਆ, ਜਦਕਿ ਪਿੱਛੇ ਬੈਠੀ ਉਸਦੀ ਭੈਣ ਦੀ ਮੌਤ ਹੋ ਗਈ। ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਮ੍ਰਿਤਕਾ ਦੀ ਪਛਾਣ ਅਲੀਸ਼ਾ (22) ਪੁੱਤਰੀ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 14, ਗਲੀ ਨੰਬਰ 3 ਮਲੋਟ ਵਜੋਂ ਹੋਈ ਹੈ। ਜਦਕਿ ਜ਼ਖਮੀ ਸ਼ਮਿੰਦਰ ਸਿੰਘ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਹੈ।

ਦੂਜੇ ਪਾਸੇ ਘਟਨਾ ਦੌਰਾਨ ਮਿੱਟੀ ਨਾਲ ਭਰਿਆ ਇੱਕ ਟਿੱਪਰ ਉੱਥੋਂ ਭੱਜਦਾ ਦੇਖਿਆ ਗਿਆ, ਜਿਸਨੂੰ ਦੇਖਦਿਆਂ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਇਹ ਹਾਦਸਾ ਉਸ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਪੁਲਿਸ ਟਿੱਪਰ ਦੀ ਭਾਲ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਲੀਸਾ ਕੁਝ ਸਮੇਂ ਬਾਅਦ ਕੈਨੇਡਾ ਜਾਣ ਵਾਲੀ ਸੀ। ਉਸ ਦੇ ਪਿਤਾ ਬਲਵਿੰਦਰ ਸਿੰਘ ਦੀ ਬੇਟੀ ਅਲੀਸਾ ਅਤੇ ਪੁੱਤਰ ਸ਼ਮਿੰਦਰ ਸਿੰਘ ਮਲੋਟ ਤੋਂ ਗਿੱਦੜਬਾਹਾ ਪੜ੍ਹਾਈ ਕਰਨ ਲਈ ਸੈਂਟਰ ਜਾ ਰਹੇ ਸਨ।ਉਸ ਨੇ ਦੱਸਿਆ ਕਿ ਅਲੀਸਾ ਨੇ ਕੈਨੇਡਾ ਜਾਣਾ ਸੀ। ਉਸਦੀ ਫਾਈਲ ਲੱਗੀ ਹੋਈ ਸੀ। ਪਰ ਇਸ ਹਾਦਸੇ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ।

ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਰਹੀ ਹੈ। ਜੋ ਟਿੱਪਰ ਡਰਾਈਵਰ ਮੌਕੇ ਤੋਂ ਭਜਾ ਕੇ ਲੈ ਗਿਆ ਸੀ, ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਸ਼ੱਕ ਜਤਾਇਆ ਹੈ ਕਿ ਹਾਦਸਾ ਉਸਦੀ ਟੱਕਰ ਕਾਰਨ ਵਾਪਰਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।