CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ, ‘ ਆਪ ‘ ਵਰਕਰਾਂ ਨਾਲ ਕੀਤੀ ਮੀਟਿੰਗ।

ਚੰਡੀਗੜ੍ਹ: 7 ਅਪ੍ਰੈਲ 2024

ਮੁੱਖ ਮੰਤਰੀ ਭਗਵੰਤ ਮਾਨ ਕੱਲ ਮੋਗਾ ਅਤੇ ਜਲੰਧਰ ਪਹੁੰਚੇ, ਜਿੱਥੇ ਉਨਾਂ ਨੇ ਆਮ ਆਦਮੀ ਪਾਰਟੀ  ਦੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਤਿਆਰ ਰਹਿਣ ਲਈ ਕਿਹਾ।

ਭਗਵੰਤ ਮਾਨ ਨੇ ‘ਆਪ’ ਵਰਕਰਾਂ ਅਤੇ ਵਲੰਟੀਅਰਾਂ ਦੇ ਪਿਆਰ, ਭਰੋਸੇ ਅਤੇ ਮਿਹਨਤ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ  ਵਲੰਟੀਅਰ ਤਿਆਰ ਹੋ ਜਾਣ ਕਿਉਂਕਿ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਹਨ ਜੋ ਗਰੀਬ ਪਰਿਵਾਰ ਵਿੱਚੋਂ ਹਨ ਪਰ ਆਪਣੀ ਮਿਹਨਤ ਨਾਲ ਉਹ ਕਮਯਾਬੀ ਦੀ ਪੌੜੀਆਂ ਚੜੇ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਰਿਹਾ ਪਰ ਉਨ੍ਹਾਂ ਨੇ ਸਫਲਤਾ ਹਾਸਲ ਕੀਤੀ।