ਸਰਵਣ ਸਿੰਘ ਪੰਧੇਰ ਸਮੇਤ 4 ਹੋਰ ਕਿਸਾਨ ਆਗੂ ਗ੍ਰਿਫਤਾਰ
7 ਅਪ੍ਰੈਲ 2024
ਤਾਮਿਲਨਾਡੂ ਵਿਚ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ ‘ਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਸੀ।
ਦੱਸ ਦਈਏ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸਮਰਪਿਤ ਤਾਮਿਲਨਾਡੂ ਵਿੱਚ ਕਲਸ਼ ਯਾਤਰਾ ਪਹਿਲਾਂ ਤੋਂ ਕੱਢੀ ਜਾ ਰਹੀ ਸੀ। ਭਾਵੇਂਕਿ ਉੱਥੋਂ ਦੀ ਪੁਲੀਸ ਨੇ ਚਾਰ ਦਿਨਾਂ ਤੋਂ ਜਾਰੀ ਕਲਸ਼ ਯਾਤਰਾ ਨੂੰ ਤਾਂ ਨਹੀਂ ਸੀ ਰੋਕਿਆ, ਪ੍ਰੰਤੂ ਅੱਜ ਜਦੋਂ 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।ਇਸ ਵਿੱਚ ਸ਼ਿਰਕਤ ਕਰਨ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਸਮੇਤ ਕੁਝ ਹੋਰਨਾਂ ਆਗੂਆਂ ਨੂੰ ਕੋਇੰਬਟੂਰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।