ਬੀਜੇਪੀ ਨੇਤਾ ਸਵਰਨ ਸਲਾਰੀਆ ਬਾਗੀ, ਅਲੱਗ ਪਾਰਟੀ ਤੋਂ ਚੋਣ ਲੜਨ ਦਾ ਐਲਾਨ ।
ਪੰਜਾਬ ਨਿਊਜ਼,8 ਅਪ੍ਰੈਲ 2024
ਭਾਜਪਾ ਦੇ ਨੇਤਾ ਸਵਰਨ ਸਲਾਰੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨਗੇ , ਜਿੱਥੇ ਉਨ੍ਹਾਂ ਦੀ ਪਾਰਟੀ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ।ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰਦਿਆਂ ਕਿਹਾ ਕਿ ਉਹ ‘ਚੰਗੀ ਪਾਰਟੀ’ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ। ਸਲਾਰੀਆ ਨੇ ਕਿਹਾ, “ਇਹ 13 ਅਪ੍ਰੈਲ ਤੱਕ ਸਪੱਸ਼ਟ ਹੋ ਜਾਵੇਗਾ। ਇਹ ਇੱਕ ਚੰਗੀ ਅਤੇ ਜੇਤੂ ਪਾਰਟੀ ਹੋਵੇਗੀ।
ਸਵਰਨ ਸਲਾਰੀਆ ਨੇ ਸੰਸਦ ਮੈਂਬਰ ਅਤੇ ਅਭਿਨੇਤਾ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਗੁਰਦਾਸਪੁਰ ਤੋਂ 2017 ਦੀ ਉਪ ਚੋਣ ਭਾਜਪਾ ਦੀ ਟਿਕਟ ‘ਤੇ ਲੜੀ ਸੀ, ਕਾਂਗਰਸ ਦੇ ਸੁਨੀਲ ਜਾਖੜ ਤੋਂ ਹਾਰ ਗਏ ਸਨ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਕਈ ਸਾਲਾਂ ਤੋਂ ਹਲਕੇ ਵਿੱਚ ਕੰਮ ਕਰ ਰਿਹਾ ਹਾਂ।ਮੇਰੇ ਇਲਾਕੇ ਦੇ ਲੋਕ ਕਹਿ ਰਹੇ ਹਨ ਕਿ ਉਹ ਮੇਰੀ ਜਿੱਤ ਯਕੀਨੀ ਬਣਾਉਣਗੇ। “ਮੈਂ ਗਾਰੰਟੀ ਦਿੰਦਾ ਹਾਂ ਕਿ ਮੈਂ 2.50 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤਾਂਗਾ। ਭਾਰਤੀ ਜਨਤਾ ਪਾਰਟੀ ਨੇ ਇਸ ਹਲਕੇ ਤੋਂ ਸਾਬਕਾ ਵਿਧਾਇਕ ਦਿਨੇਸ਼ ਬੱਬੂ ਨੂੰ ਉਮੀਦਵਾਰ ਬਣਾਇਆ ਹੈ ।