ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚਣੌਤੀ ਦੇਣ ਵਾਲੀ ਪਟੀਸ਼ਨ ਰੱਦ, ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ ਕੇਜਰੀਵਾਲ।
9 ਅਪ੍ਰੈਲ 2024
ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।
ਦਿੱਲੀ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ:
ਇਹ ਪਟੀਸ਼ਨ ਜ਼ਮਾਨਤ ਲਈ ਨਹੀਂ, ਸਗੋਂ ਹਿਰਾਸਤ ਨੂੰ ਚੁਣੌਤੀ ਦੇਣ ਲਈ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਦੀ ਗ੍ਰਿਫਤਾਰੀ ਗਲਤ ਸੀ।
ਈਡੀ ਦੇ ਤੱਥਾਂ ਅਨੁਸਾਰ ਕੇਜਰੀਵਾਲ ਇਸ ਘੁਟਾਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ।
ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਕਈ ਬਿਆਨ ਦਰਜ ਕੀਤੇ ਗਏ ਹਨ।
ਈਡੀ ਦੇ ਅਨੁਸਾਰ, ਅਰਵਿੰਦ ਕੇਜਰੀਵਾਲ ਨਿੱਜੀ ਤੌਰ ‘ਤੇ ਅਤੇ ‘ਆਪ’ ਕਨਵੀਨਰ ਵਜੋਂ ਸ਼ਾਮਲ ਸਨ।
ਅਦਾਲਤ ਨੇ ਇਹ ਵੀ ਕਿਹਾ ਕਿ ਰਾਜਨੀਤਿਕ ਵਿਚਾਰਾਂ ਅਤੇ ਸਮੀਕਰਨਾਂ ਨੂੰ ਕਾਨੂੰਨ ਵਿਚ ਵਿਆਪਕ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਅਦਾਲਤੀ ਕਾਰਵਾਈ ਨਾਲ ਸੰਬੰਧਿਤ ਨਹੀਂ ਹਨ। ਅਦਾਲਤ ਨੇ ਕਿਹਾ, “ਇਸ ਅਦਾਲਤ ਦੇ ਸਾਹਮਣੇ ਮਾਮਲਾ ਕੇਂਦਰ ਅਤੇ ਕੇਜਰੀਵਾਲ ਵਿਚਕਾਰ ਨਹੀਂ ਹੈ, ਬਲਕਿ ਪਟੀਸ਼ਨਕਰਤਾ ਅਤੇ ਈਡੀ ਵਿਚਕਾਰ ਹੈ,” ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਈਡੀ ਦੁਆਰਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ