ਹਾਈਕੋਰਟ ਦੇ ਫ਼ੈਸਲੇ ਤੋਂ ਬਾਦ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਦਾ ਰੁੱਖ ਕਰ ਸਕਦੇ ਹਨ।

9 ਅਪ੍ਰੈਲ 2024

ਦਿੱਲੀ ਹਾਈ ਕੋਰਟ ਦੁਆਰਾ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਈਡੀ ਦੁਆਰਾ ਗਿਰਫਤਾਰੀ ਵਿਰੁੱਧ ਕੀਤੀ ਅਪੀਲ ਨੂੰ ਖਾਰਜ ਕਰਨ ਤੋਂ ਬਾਅਦ ਉਹਨਾਂ ਦੀ ਪਾਰਟੀ ਦੇ ਸੂਤਰਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਤੱਕ ਪਹੁੰਚ ਸਕਦੇ ਹਨ।

ਆਮ ਆਦਮੀ ਪਾਰਟੀ ਦਿੱਲੀ ਹਾਈ ਕੋਰਟ ਦੇ ਫੈਸਲੇ  ਨਾਲ ਸਹਿਮਤ ਨਹੀਂ ਹੈ ਕੇਜਰੀਵਾਲ ਹਾਈਕੋਰਟ ਦੇ ਫੈਸਲੇ ਖਿਲਾਫ  ਕੱਲ ਹੀ ਸੁਪਰੀਮ ਕੋਰਟ ਜਾ ਸਕਦੇ ਹਨ। ਕੇਜਰੀਵਾਲ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ। ਉਸ ਨੂੰ ਈਡੀ ਨੇ 21 ਮਾਰਚ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ।

ਕੇਜਰੀਵਾਲ ਦੀ ਪਟੀਸ਼ਨ ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਕਾਨੂੰਨੀ ਵਿਵਸਥਾਵਾਂ ਵੀ ਉਲੰਘਣਾ ਨਹੀਂ ਸੀ। ਰਿਮਾਂਡ ਨੂੰ ਗੈਰ ਕਾਨੂੰਨੀ ਨਹੀਂ ਮੰਨਿਆ ਜਾ ਸਕਦਾ ਹੈ।