ਲੁਧਿਆਣਾ ਵਿੱਚ 2500 ਤੋਂ ਵਧੇਰੇ ਆਈਸੋਲੇਸ਼ਨ ਬਿਸਤਰਿਆਂ ਦਾ ਪ੍ਰਬੰਧ
ਲੁਧਿਆਣਾ, 15 ਅਪ੍ਰੈੱਲ (ਨਿਊਜ਼ ਪੰਜਾਬ )-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਸ਼ੱਕੀ ਜਾਂ ਹੋਰ ਮਰੀਜ਼ਾਂ ਨੂੰ ਆਈਸੇਟ ਕਰਨ ਲਈ ਜ਼ਿਲ•ਾ ਲੁਧਿਆਣਾ ਵਿੱਚ 2500 ਤੋਂ ਵਧੇਰੇ ਦੀ ਬਿਸਤਰਿਆਂ (ਬੈੱਡ) ਦੀ ਸਹੂਲਤ ਮੌਜੂਦ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਥਾਨਕ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ•ਾਂ ਪ੍ਰਬੰਧਾਂ ‘ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਲੁਧਿਆਣਾ (ਪੱਛਮੀ) ਦੇ ਐÎੱਸ. ਡੀ. ਐੱਮ. ਸ੍ਰ. ਅਮਰਿੰਦਰ ਸਿੰਘ ਮੱਲ•ੀ ਅਤੇ ਹੋਰ ਵੀ ਹਾਜ਼ਰ ਸਨ।
ਸ੍ਰੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਅਤੇ ਜੱਚਾ ਬੱਚਾ ਹਸਪਤਾਲ ਨੇੜੇ ਵਰਧਮਾਨ ਮਿੱਲ ਲੁਧਿਆਣਾ, ਖੰਨਾ, ਸਮਰਾਲਾ, ਰਾਏਕੋਟ, ਜਗਰਾਂਉ ਦੇ ਕਮਿਊਨਿਟੀ ਸਿਹਤ ਕੇਂਦਰਾਂ ਤੋਂ ਇਲਾਵਾ ਨਰਸਿੰਗ ਕਾਲਜ ਰਾਏਕੋਟ, ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਨਗਰ ਦੇ ਸਾਰੇ ਹੋਸਟਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੋਸਟਲ ਨੰਬਰ 1, 2, 4 ਅਤੇ 11 ਅਤੇ ਪਿੰਡ ਕਿਸ਼ਨਗੜ• (ਨੇੜੇ ਬੀਜਾ) ਸਥਿਤ ਕੁਲਾਰ ਕਾਲਜ ਆਫ਼ ਨਰਸਿੰਗ ਦੇ ਹੋਸਟਲਾਂ ਨੂੰ ਲੋੜ ਪੈਣ ‘ਤੇ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਵਜੋਂ ਵਰਤਿਆ ਜਾਵੇਗਾ। ਇਨ•ਾਂ ਸਾਰੀਆਂ ਇਮਾਰਤਾਂ ਦੀ ਸਮਰੱਥਾ 2500 ਬਿਸਤਰਿਆਂ ਤੋਂ ਜਿਆਦਾ ਹੈ।
ਉਨ•ਾਂ ਦੱਸਿਆ ਕਿ ਹੁਣ ਤੱਕ 94 ਦੇ ਕਰੀਬ ਸ਼ੱਕੀ ਮਰੀਜ਼ਾਂ ਨੂੰ ਲੋੜੀਂਦੇ ਟੈਸਟਾਂ ਆਦਿ ਲਈ ਭਰਤੀ ਕਰਨ ਦੀ ਜ਼ਰੂਰਤ ਪਈ ਹੈ। ਜੇਕਰ ਕਿਸੇ ਮਰੀਜ਼ ਨੂੰ ਕੁਏਰਿਨਟਾਈਨ ਕਰਨ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਘਰ ਦੇ ਵਿੱਚ ਹੀ ਕੁਏਰਿਨਟਾਈਨ ਕੀਤਾ ਜਾ ਰਿਹਾ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਜੇਕਰ ਕਿਸੇ ਮਰੀਜ਼ ਨੂੰ ਵੈਂਟੀਲੇਟਰ ਦੀ ਸਹੂਲਤ ‘ਤੇ ਰੱਖਣ ਦੀ ਜ਼ਰੂਰਤ ਪਵੇਗੀ ਤਾਂ ਇਸ ਲਈ ਡੀ. ਐੱਮ. ਸੀ., ਸੀ. ਐੱਮ. ਸੀ., ਐੱਸ. ਪੀ. ਐੱਸ. ਹਸਪਤਾਲ, ਫੋਰਟਿਸ ਹਸਪਤਾਲ, ਮੋਹਨਦਈ ਓਸਵਾਲ ਹਸਪਤਾਲ, ਦੀਪ ਹਸਪਤਾਲ, ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਬੈੱਡ ਰਾਖਵੇਂ ਰੱਖੇ ਗਏ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਨ•ਾਂ ਸੰਸਥਾਵਾਂ ਅਤੇ ਇਮਾਰਤਾਂ ਦੇ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਥਿਤੀ ਵਿੱਚ ਜ਼ਿਲ•ਾ ਅਤੇ ਸਿਹਤ ਪ੍ਰਸਾਸ਼ਨ ਨੂੰ ਸਹਿਯੋਗ ਦੇਣ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।