ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਫਟਕਾਰ ਲਗਾਈ ਤੇ ਮੁਆਫ਼ੀਨਾਮੇ ਨੂੰ ਮੰਨਣ ਤੋਂ ਇੰਨਕਾਰ ਕੀਤਾ।

10 ਅਪ੍ਰੈਲ 2024

ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ  ਬਾਲਕ੍ਰਿਸ਼ਨ ਵੱਲੋਂ ਦਿੱਤੀ ਗਈ ਬਿਨਾਂ ਸ਼ਰਤ ਮੁਆਫ਼ੀ ਨੂੰ ਸਵੀਕਾਰ ਕਰਨ ਤੋਂ  ਇਨਕਾਰ ਕਰ ਦਿੱਤਾ।

ਪਤੰਜਲੀ ਆਯੁਰਵੇਦ ਵੱਲੋਂ ਕਥਿਤ ਤੌਰ ‘ਤੇ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਹ ਇਸ ਤੋਂ ਪਰਹੇਜ਼ ਕਰਨਗੇ ਪਰ ਅਦਾਲਤ ਨੇ ਦੋਵਾਂ ਨੂੰ ਮਾਣਹਾਨੀ ਦੇ ਕੇਸ ਵਿੱਚ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ।ਅਦਾਲਤ ਨੇ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੇ ਵਿਵਹਾਰ ਨੂੰ ਜਾਣਬੁੱਝ ਕੇ ਅਣਆਗਿਆਕਾਰੀ ਦੱਸਿਆ।ਅਦਾਲਤ ਨੇ ਕਿਹਾ, “ਅਸੀਂ ਮੁਆਫੀਨਾਮੇ ਨੂੰ ਸਵੀਕਾਰ ਨਹੀਂ ਕਰਦੇ ।

ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 16 ਅਪ੍ਰੈਲ ਤੇ ਪਾ ਦਿੱਤੀ ਹੈ।ਪਿਛਲੇ ਮਹੀਨੇ, ਅਦਾਲਤ ਨੇ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਵਿੱਚ ਕੰਪਨੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਤੋਂ ਬਾਅਦ ਪੇਸ਼ ਹੋਣ ਲਈ ਕਿਹਾ ਸੀ।