ਪੰਜਾਬ ਦੇ ਪੂਰਵ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਅਤੇ ਪੁੱਤਰ BJP ਵਿੱਚ ਸ਼ਾਮਿਲ।
ਚੰਡੀਗੜ੍ਹ: 11 ਅਪ੍ਰੈਲ 2024
ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖ਼ੁਦ ਭਾਜਪਾ ‘ਚ ਸ਼ਾਮਲ ਨਹੀਂ ਹੋਏ ਪਰ ਉਹਨਾਂ ਦੇ ਵੀ ਭਾਜਪਾ ਵਿਚ ਸ਼ਾਮਲ ਹੋਣ ਦੀ ਚਰਚਾ ਸੀ।
ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।ਪਰਮਪਾਲ ਕੌਰ ਨੇ ਕਿਹਾ ਕਿ ਮੈ ਅਤੇ ਮੇਰੇ ਪਤੀ ਦੋਨੋ ਇਕੱਠੇ ਭਾਜਪਾ ਵਿੱਚ ਆਏ ਹਾਂ, ਮੇਰਾ ਪਹਿਲਾ ਕੋਈ ਰਾਜਨੀਤਿਕ ਕਰੀਅਰ ਨਹੀਂ ਹੈ।ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।