ਹਰਿਆਣਾ ਵਿਚ ਹੋਇਆ ਭਿਆਨਕ ਹਾਦਸਾ:- ਸਕੂਲੀ ਬੱਸ ਪਲਟਣ ਕਾਰਨ 7 ਬੱਚਿਆ ਦੀ ਮੌਤ

ਮਹਿੰਦਰਗੜ੍ਹ:11 ਅਪ੍ਰੈਲ 2024

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 7 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।  ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ।ਹਾਦਸਾ ਇੰਨਾ ਭਿਆਨਕ ਸੀ ਕਿ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।