ਸ਼੍ਰੀ ਮੁਕਤਸਰ ਸਾਹਿਬ’ ਚ ਭਿਆਨਕ ਸੜਕ ਹਾਦਸਾ, ਕਾਰ ਦਰੱਖਤ ਨਾਲ ਟਕਰਾਉਣ ਨਾਲ ਪਰਿਵਾਰ ਦੇ 4 ਜੀਆਂ ਦੀ ਮੌਤ।

ਸ਼੍ਰੀ ਮੁਕਤਸਰ ਸਾਹਿਬ : 12 ਅਪ੍ਰੈਲ 2024

ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ।

ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈਇਹ ਭਿਆਨਕ ਘਟਨਾ ਸ਼ੁੱਕਰਵਾਰ ਸਵੇਰੇ 7 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਨ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।ਇੱਕ ਆਲਟੋ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰੇ ਇੱਕ ਦਰਦਨਾਕ ਤੇ ਭਿਆਨਕ ਹਾਦਸੇ ਵਿੱਚ ਪਰਿਵਾਰ ਦੇ ਚਾਰ ਮੈਂਬਰ ਸਨ, ਜਿਨ੍ਹਾਂ ਵਿੱਚ ਮਾਤਾ-ਪਿਤਾ ਅਤੇ ਉਨ੍ਹਾਂ ਦਾ ਪੁੱਤਰ ਦੋਵੇਂ ਸ਼ਾਮਲ ਸਨ, ਜਿਨ੍ਹਾਂ ਨੇ ਇਸ ਦਰਦਨਾਕ ਘਟਨਾ ਵਿੱਚ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ।ਜਾਣਕਾਰੀ ਅਨੁਸਾਰ ਪੁੱਤਰ ਵਿਦੇਸ਼ ਦਾ ਰਹਿਣ ਵਾਲਾ ਸੀ। ਉਹ ਮਿਲਣ ਲਈ ਆਇਆ ਹੋਇਆ ਸੀ।ਉਸ ਦੀ ਪਤਨੀ ਅਤੇ ਬੱਚੇ ਹਾਲੇ ਵਿਦੇਸ਼ ਵਿਚ ਹੀ ਹਨ ।