ਪੰਜਾਬ ਦੇ CM ਭਗਵੰਤ ਮਾਨ ਸੋਮਵਾਰ ਨੂੰ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਨਵੀਂ ਦਿੱਲੀ – 12 ਅਪ੍ਰੈਲ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿਚ 15 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਮੀਟਿੰਗ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਉਹ ਅਗਲੇ ਹਫ਼ਤੇ ਕਿਸੇ ਵੀ ਕੰਮ ਵਾਲੇ ਦਿਨ ਮੁਲਾਕਾਤ ਲਈ ਆ ਸਕਦੇ ਹਨ। ਮੀਟਿੰਗ ਵਿਚ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਟ੍ਰੀਟਮੈਂਟ ਨਹੀਂ ਹੋਵੇਗਾ। ਮੁਲਾਕਾਤ ਜੇਲ੍ਹ ਮੈਨੂਅਲ ਦੇ ਆਧਾਰ ‘ਤੇ ਹੋਵੇਗੀ। ਜੇਲ੍ਹ ਪ੍ਰਸ਼ਾਸ਼ਨ ਅਤੇ ਦਿੱਲੀ-ਪੰਜਾਬ ਪੁਲਿਸ ਦੇ ਅਧਿਕਾਰੀਆਂ ਦਰਮਿਆਨ ਸ਼ੁੱਕਰਵਾਰ ਨੂੰ ਸੰਭਾਵਿਤ ਮੀਟਿੰਗ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਸਨ।
ਜੇਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੈਠਕ ਤਿਹਾੜ ‘ਚ ਡੀ.ਆਈ.ਜੀ. ਦੇ ਦਫ਼ਤਰ ‘ਚ ਸਵੇਰੇ 11 ਵਜੇ ਸ਼ੁਰੂ ਹੋਈ। ਇਹ ਮੀਟਿੰਗ ਭਗਵੰਤ ਮਾਨ ਅਤੇ ਕੇਜਰੀਵਾਲ ਵਿਚਾਲੇ ਮੁਲਾਕਾਤ ਲਈ ਦਿੱਲੀ ਜੇਲ੍ਹ ਮੈਨੂਅਲ ਅਨੁਸਾਰ ਸਾਰੀਆਂ ਰਸਮਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਕੀਤੀ ਗਈ ਸੀ।
ਭਗਵੰਤ ਮਾਨ ਨੇ ਤਿਹਾੜ ਜੇਲ੍ਹ ਨੰਬਰ 2 ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਤਿਹਾੜ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਹੈ। ਕੇਜਰੀਵਾਲ ਹੁਣ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ ਅਤੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਰਹਿਣਗੇ।ਨੂੰ ਗ੍ਰਿਫ਼ਤਾਰ ਕੀ ਕੇਜਰੀਵਾਲ ਨੇ ਜੇਲ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਛੇ ਲੋਕਾਂ ਦੇ ਨਾਮ ਦੱਸੇ ਹਨ ਜਿਨ੍ਹਾਂ ਨੂੰ ਉਹ ਮਿਲਣਾ ਚਾਹੁੰਦੇ ਹਨ