ਸ਼੍ਰੌਮਣੀ ਅਕਾਲੀ ਦਲ ਨੇ2024 ਦੀਆਂ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾ ਦੀ ਸੂਚੀ ਜਾਰੀ ਕੀਤੀ।

ਚੰਡੀਗੜ੍ਹ – 13 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਜਾਰੀ ਹੋ ਗਈ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ  ਵਿਸਾਖੀ ਦੇ ਮੌਕੇ ਤੇ ਪਹਿਲੀ ਸੂਚੀ ਜਾਰੀ ਕੀਤੀ ਹੈ।ਇਸ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।