ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾਰੀ ਨੂੰ ਦਿੱਤੀ ਟਿਕਟ, ਸੀਈਸੀ ਦੀ ਮੀਟਿੰਗ ‘ਚ ਉਮੀਦਵਾਰਾ ਦੀ ਸੂਚੀ ਜਾਰੀ

13 ਅਪ੍ਰੈਲ 2024

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸ਼ਨੀਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਇਸ ਵਾਰ ਪਾਰਟੀ ਨੇ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।