ਸਲਮਾਨ ਖਾਨ ਦੇ ਘਰ ਦੇ ਅੱਗੇ ਹੋਈ ਫਾਈਰਿੰਗ, ਬਾਈਕ ਤੇ ਆਏ ਦੋ ਵਿਅਕਤੀਆ ਨੇ ਤਿੰਨ ਗੋਲੀਆਂ ਚਲਾਈਆਂ।

14 ਅਪ੍ਰੈਲ 2024

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਹਮਲਾਵਰ ਬਾਈਕ ਉਤੇ ਸਵਾਰ ਹੋ ਕੇ ਆਏ ਸਨ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।ਘਟਨਾ ਸਵੇਰੇ 4.55 ਵਜੇ ਦੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਕਰੀਬੀ ਸੰਪਤ ਨਹਿਰਾ ਅਤੇ ਉਸ ਦੇ ਸਾਥੀ ਪੰਜਾਬ ਦੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਾ ਹੈ। ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਉਸ ਨੇ ਖੁੱਲ੍ਹ ਕੇ ਕਿਹਾ ਸੀ ਕਿ ਉਸ ਦੀ ਜ਼ਿੰਦਗੀ ਦਾ ਉਦੇਸ਼ ਸਲਮਾਨ ਖਾਨ ਨੂੰ ਮਾਰਨਾ ਸੀ।