ਸ਼੍ਰੋਮਣੀ ਅਕਾਲੀ ਦਲ (ਅ) ਨੇ ਲੱਖਾ ਸਿਧਾਣਾ ਨੂੰ ਬਠਿੰਡਾ ਉਮੀਦਵਾਰ ਐਲਾਨਿਆ।

14 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਨੇ ਸਮਾਜਸੇਵੀ ਲੱਖਾ ਸਿਧਾਣਾ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਲੱਖਾ ਸਿਧਾਣਾ ਦੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਸੀ ਤੇ ਉਹ ਪਿਛਲੇ ਕਾਫੀ ਦਿਨਾਂ ਤੋਂ ਇਲਾਕੇ ਵਿਚ ਸਰਗਰਮ ਵੀ ਨਜ਼ਰ ਆ ਰਹੇ ਸਨ। ਲੱਖਾ ਸਿਧਾਣਾ ਨੇ ਹਲਕਾ ਮੌੜ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ।