ਰਾਜਸਥਾਨ’ ਚ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਨਾਲ ਲੱਗੀ ਅੱਗ ਨਾਲ 7 ਲੋਕਾਂ ਦੀ ਮੌਤ।

ਰਾਜਸਥਾਨ , 14 ਅਪ੍ਰੈਲ 2024

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਜੈਪੁਰ-ਬੀਕਾਨੇਰ ਨੈਸ਼ਨਲ ਹਾਈਵੇਅ ‘ਤੇ ਇੱਕ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਕਾਰਨ ਦੋਵੇਂ ਵਾਹਨਾਂ ‘ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਦੋਵੇਂ ਵਾਹਨਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਾਰਨ ਦੋਵੇਂ ਵਾਹਨ ਸੜ ਕੇ ਸੁਆਹ ਹੋ ਗਏ ਅਤੇ ਇਨ੍ਹਾਂ ਵਿੱਚ ਸਵਾਰ ਸੱਤ ਵਿਅਕਤੀ ਜ਼ਿੰਦਾ ਸੜ ਗਏ। ਹਾਈਵੇਅ ‘ਤੇ ਹੋਏ ਇਸ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ। ਕਾਰ ‘ਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।