ਸੁਪਰੀਮ ਕੋਰਟ ਨੇ ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਤੋਂ ਮੰਗਿਆ ਜਵਾਬ; ਅਗਲੀ ਸੁਣਵਾਈ 29 ਅਪ੍ਰੈਲ ਨੂੰ

15 ਅਪ੍ਰੈਲ 2024

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ।

ਅਦਾਲਤ ਨੇ 24 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਜਵਾਬ ਦਾਖ਼ਲ ਕਰਨ ਅਤੇ 27 ਅਪਰੈਲ ਤੱਕ ਜਵਾਬ ਦੇਣ ਲਈ ਕਿਹਾ ਹੈ।ਅਦਾਲਤ ਇਸ ਮਾਮਲੇ ’ਤੇ 29 ਅਪਰੈਲ ਨੂੰ ਮੁੜ ਸੁਣਵਾਈ ਕਰੇਗੀ

15 ਅਪ੍ਰੈਲ ਨੂੰ, ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਈਡੀ ਕੋਲ ਉਸਨੂੰ ਗ੍ਰਿਫਤਾਰ ਕਰਨ ਲਈ “ਕਾਫ਼ੀ ਸਮੱਗਰੀ” ਸੀ।ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿੱਚ ਬੰਦ ਹਨ।