CM ਭਗਵੰਤ ਮਾਨ ਰੈਲੀ ਵਿੱਚ ਕੇਜਰੀਵਾਲ ਨੂੰ ਯਾਦ ਕਰਕੇ ਹੋਏ ਭਾਵੁਕ…

17 ਅਪ੍ਰੈਲ 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਦੌਰਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੁਰਾ ਸਲੂਕ ਕੀਤਾ ਜਾ ਰਿਹਾ ਹੈ।ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?