ਲੁਧਿਆਣਾ ਵਿੱਚ ਰੋਡਵੇਜ਼ ਦੀ ਬੱਸ ਨੇ ਬੱਸ ਸਟੈਂਡ ਤੇ ਖੜੇ ਵਿਅਕਤੀ ਨੂੰ ਕੁਚਲ ਦਿੱਤਾ।

ਪੰਜਾਬ ਨਿਊਜ਼,17 ਅਪ੍ਰੈਲ 2024

ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਬੱਸ ਸਟੈਂਡ ਦੇ ਬਾਹਰ ਹੰਗਾਮਾ ਹੋ ਗਿਆ। ਪੁਲ ਤੋਂ ਉਤਰਦੇ ਸਮੇਂ ਸਰਕਾਰੀ ਬੱਸ ਪਨਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਪਹਿਲਾ ਬੱਸ ਨੇ ਇਕ ਆਟੋ ਨੂੰ ਟੱਕਰ ਮਾਰੀ ਅਤੇ ਫਿਰ ਬੱਸ ਸਟੈਂਡ ਚੌਂਕ ਤੇ ਖੜ੍ਹੇ ਵਿਅਕਤੀ ਨੂੰ ਬੱਸ ਨੇ ਕੁਚਲ ਦਿੱਤਾ। ਖੂਨ ਨਾਲ ਲੱਥਪੱਥ ਲਾਸ਼ ਨੂੰ ਦੇਖ ਕੇ ਲੋਕਾਂ ਨੇ ਕਾਫੀ ਰੌਲਾ ਪਾਇਆ। ਬੱਸ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ, ਜਦਕਿ ਕੰਡਕਟਰ ਫਰਾਰ ਹੋ ਗਿਆ। ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।