ਅੱਜ PSEB ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ,ਜਿਸ ਵਿੱਚ ਲੁਧਿਆਣਾ ਦੀਆਂ ਦੋ ਵਿਦਿਆਰਥਣਾਂ ਅਤੇ ਅੰਮ੍ਰਿਤਸਰ ਤੋਂ ਇਕ ਵਿਦਿਆਰਥਣ ਨੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।

ਲੁਧਿਆਣਾ-18 ਅਪ੍ਰੈਲ 2024

PSEB ਨੇ ਵੀਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਜਿਸ ਵਿੱਚ ਲੁਧਿਆਣਾ ਦੀਆਂ ਦੋ ਲੜਕੀਆਂ ਜੇਤੂ ਰਹੀਆਂ ਹਨ। ਦੋਵੇਂ ਲੜਕੀਆਂ ਪੰਜਾਬ ਵਿੱਚੋਂ ਪਹਿਲੇ ਅਤੇ ਦੂਜੇ ਸਥਾਨ ’ਤੇ ਰਹੀਆਂ। ਜਦੋਂ ਕਿ ਅੰਮ੍ਰਿਤਸਰ ਦੀ ਇਕ ਵਿਦਿਆਰਥਣ ਤੀਜੇ ਸਥਾਨ ’ਤੇ ਰਹੀ। ਲੁਧਿਆਣਾ ਦੀ ਅਦਿਤੀ 100 ਫੀਸਦੀ ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਹੀ। ਅਲੀਸ਼ਾ ਸ਼ਰਮਾ 99.23 ਫੀਸਦੀ ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਜਦਕਿ ਅੰਮਿ੍ਤਸਰ ਦੀ ਕਰਮਨਪ੍ਰੀਤ ਕੌਰ 99.23 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ | ਤੁਹਾਨੂੰ ਦੱਸ ਦੇਈਏ ਕਿ ਅਦਿਤੀ ਅਤੇ ਅਲੀਸ਼ਾ ਸ਼ਰਮਾ ਸ਼ਿਮਲਾਪੁਰੀ ਸਥਿਤ ਤੇਜਾ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਹਨ। ਇਨ੍ਹਾਂ ਨਤੀਜਿਆਂ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਸਾਲ 2023-2024 ਵਿੱਚ, 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋਈਆਂ ਅਤੇ 5 ਮਾਰਚ ਨੂੰ ਸਮਾਪਤ ਹੋਈਆਂ, ਵਿਦਿਆਰਥੀ ਇਸ ਲਿੰਕ https://pseb.ac.in/ ਰਾਹੀਂ ਵੀ ਆਪਣੇ ਨਤੀਜੇ ਦੇਖ ਸਕਦੇ ਹਨ।