ਮਾਇਆ ਦਾ ਮੋਹ – ਵਿਚਾਰ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 19 ਅਪ੍ਰੈਲ 2024
ਨਿਊਜ਼ ਪੰਜਾਬ
ਮਾਇਆ ਦਾ ਮੋਹ – ਵਿਚਾਰ ਗਿਆਨੀ ਜਸਵੰਤ ਸਿੰਘ ਜੀ ਪਰਵਾਨਾ
*ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ।*
*ਸ਼ੁੱਕਰਵਾਰ, ੭ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੪ (ਅੰਗ: ੭੮੪)
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸਰੁ ਤੇਰਾ ਅੰਤੁ ਨ ਪਾਰਾਵਾਰਾ ॥੨॥ ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
*ਪੰਜਾਬੀ ਵਿਆਖਿਆ:*
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ । ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ । ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ । ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ—ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ । ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ । ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ । ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ ।੧।ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ । ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ । ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ । ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ । ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ । ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ । ਹੇ ਨਾਨਕ! (ਆਖ—) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ ।੨। ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ—ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ । ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ । ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ । ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩। ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ । ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ । ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ । ਹੇ ਭਾਈ! (ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ । ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ । ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੧।੧੧।
*English Translation:*
*Friday, 7th Vaisaakh (Samvat 556 Nanakshahi) 19th April 2024 (Ang: 784) *
RAAG SOOHEE, FIFTH MEHL, CHHANT: ONE UNIVERSAL CREATOR GOD. BY THE GRACE OF THE TRUE GURU: My Dear Lord and Master, my Friend, speaks so sweetly. I have grown weary of testing Him, but still, He never speaks harshly to me. He does not know any bitter words; the Perfect Lord God does not even consider my faults and demerits. It is the Lord’s natural way to purify sinners; He does not overlook even an iota of service. He dwells in each and every heart, pervading everywhere; He is the nearest of the near. Slave Nanak seeks His Sanctuary forever; the Lord is my Ambrosial Friend. || 1 || I am wonder-struck, gazing upon the incomparable Blessed Vision of the Lord’s Darshan. My Dear Lord and Master is so beautiful; I am the dust of His Lotus Feet. Gazing upon God, I live, and I am at peace; no one else is as great as He is. Meditating on His Lotus Feet, I have crossed over the sea, the terrifying world-ocean. Nanak seeks the Sanctuary of the Perfect Transcendent Lord; You have no end or limitation, Lord. || 2 || I shall not forsake, even for an instant, my Dear Beloved Lord, the Support of the breath of life. The Guru, the True Guru, has instructed me in the contemplation of the True, Inaccessible Lord. Meeting with the humble, Holy Saint, I obtained the Naam, the Name of the Lord, and the pains of birth and death left me. I have been blessed with peace, poise and abundant bliss, and the knot of egotism has been untied. He is inside all, and outside of all; He is untouched by love or hate. Slave Nanak has entered the Sanctuary of the Lord of the Universe; the Beloved Lord is the Support of the mind. || 3 || I searched and searched, and found the immovable, unchanging home of the Lord. I have seen that everything is transitory and perishable, and so I have linked my consciousness to the Lotus Feet of the Lord. God is eternal and unchanging, and I am just His hand-maiden; He does not die, or come and go in reincarnation. He is overflowing with Dharmic faith, wealth and success; He fulfills the desires of the mind. The Vedas and the Simritees sing the Praises of the Creator, while the Siddhas, seekers and silent sages meditate on Him. Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har. || 4 || 1 || 11 ||
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਿਹ ।।