‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੇ ਲਾਏ ਗੰਭੀਰ ਦੋਸ਼ ।
ਦਿੱਲੀ :19 ਅਪ੍ਰੈਲ 2024
ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਿਤ ਜੇਲ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਵੀਰਵਾਰ ਤੋਂ ਰਾਜਧਾਨੀ ਦੇ ਸਿਆਸੀ ਗਲਿਆਰਿਆਂ ‘ਚ ਦੋਸ਼ ਤੇ ਜਵਾਬੀ ਦੋਸ਼ ਲਗਾਏ ਜਾ ਰਹੇ ਹਨ।ਇਹ ਦੌਰ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ।
ਅੱਜ ਸਵੇਰੇ ਵੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ, ਐੱਲਜੀ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਕਈ ਦੋਸ਼ ਲਾਏ ਹਨ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਸਿਆਸਤ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ ਹੈ। ਬੀਤੇ ਦਿਨ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਿਮਾਰੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
ਸੰਜੇ ਸਿੰਘ ਨੇ ਅੱਗੇ ਸਵਾਲ ਕੀਤਾ ਕਿ ਜਿਸ ਨੂੰ ਸ਼ੂਗਰ ਹੋ ਜਾਂਦੀ ਹੈ, ਉਸ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਜਪਾ ਵਾਲੇ ਇਸ ਤਰ੍ਹਾਂ ਦੀ ਰਾਜਨੀਤੀ ਨਾ ਕਰਨ, ਮੁੱਖ ਮੰਤਰੀ ਕੇਜਰੀਵਾਲ ਦਾ ਮਜ਼ਾਕ ਉਡਾਉਣਾ ਬੰਦ ਕਰਨ। ‘ਆਪ’ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਕੇਜਰੀਵਾਲ ਨੂੰ ਮਾਰਨ ਲਈ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਜੇਲ੍ਹ ‘ਚ ਕੇਜਰੀਵਾਲ ਨਾਲ ਕੁਝ ਵੀ ਹੋ ਸਕਦਾ ਹੈ।
ਇਸ ਦੇ ਨਾਲ ਹੀ ਸੰਜੇ ਸਿੰਘ ਨੇ ਅੱਜ ਇਕ ਵਾਰ ਫਿਰ ਦੋਸ਼ ਲਾਇਆ ਕਿ ਤਿਹਾੜ ਵਿਚ ਸੀਐਮ ਕੇਜਰੀਵਾਲ ਨੂੰ ਇੰਸੁਲਿਨ ਨਹੀਂ ਦਿੱਤੀ ਜਾ ਰਹੀ। ਸ਼ੂਗਰ ਰੋਗੀਆਂ ਨੂੰ ਇੰਸੁਲਿਨ ਨਾ ਮਿਲਣਾ ਕਿੰਨੀ ਗੰਭੀਰ ਗੱਲ ਹੈ? ਸੰਜੇ ਨੇ ਹੋਰ ਕਿਹਾ ਕਿ ਈਡੀ ਨੇ ਮੁੱਖ ਮੰਤਰੀ ਦੇ ਡਾਈਟ ਚਾਰਟ ਬਾਰੇ ਵੀ ਝੂਠ ਬੋਲਿਆ। ਮੀਡੀਆ ਵਿਚ ਗ਼ਲਤ ਖੁਰਾਕ ਚਾਰਟ ਪ੍ਰਸਾਰਿਤ ਕੀਤਾ ਗਿਆ ਸੀ। ਕੇਜਰੀਵਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
‘ਆਪ’ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਕੇਜਰੀਵਾਲ ਨੂੰ ਮਾਰਨ ਲਈ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਜੇਲ੍ਹ ‘ਚ ਕੇਜਰੀਵਾਲ ਨਾਲ ਕੁਝ ਵੀ ਹੋ ਸਕਦਾ ਹੈ।।