ਸ਼੍ਰੌਮਣੀ ਅਕਾਲੀ ਦਲ ਵੱਲੋ ਲੁਧਿਆਣਾ ਸਮੇਤ 6 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ।

ਲੋਕ ਸਭਾ ਚੋਣਾਂ,22 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਪੰਜ ਸੀਟਾਂ ਅਤੇ ਚੰਡੀਗੜ੍ਹ ਸੀਟ ‘ਤੇ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਚੰਡੀਗੜ੍ਹ ਤੋਂ ਹਰਦੀਪ ਸਿੰਘ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਅਤੇ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ ਅੱਜ ਹੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।