ਅਰਵਿੰਦ ਕੇਜਰੀਵਾਲ ਅਤੇ ਕੇ. ਕਵਿਤਾ ਦਾ ਨਿਆਇਕ ਹਿਰਾਸਤ ਵਿੱਚ 7 ਮਈ ਤਕ ਵਾਧਾ।

23 ਅਪ੍ਰੈਲ 2024

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ. ਕਵਿਤਾ ਨੂੰ ਵੱਡਾ ਸਦਮਾ ਲੱਗਾ ਹੈ। ਰੌਸ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਅਤੇ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦੋਵਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਅਤੇ ਕੇ. ਕਵਿਤਾ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦਰਅਸਲ ਨਿਆਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਕੇ. ਕਵਿਤਾ ਮੰਗਲਵਾਰ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਹੋਈ। ਸੀਬੀਆਈ ਅਤੇ ਈਡੀ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅਰਵਿੰਦ ਕੇਜਰੀਵਾਲ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ।